ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿਥੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤ ਨਤਮਸਤਕ ਹੁੰਦੀ ਹੈ, ਉਥੇ ਹੀ ਬੀਤੇ ਦਿਨ ਸੈਰ-ਸਪਾਟਾ ਮੰਤਰੀ ਬਣੇ ਅਨਮੋਲ ਗਗਨ ਮਾਨ ਵੀ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ I ਇੱਸ ਦੌਰਾਨ ਉਹਨਾਂ ਨੇ ਹੈਰੀਟੇਜ ਸਟ੍ਰੀਟ ਦਾ ਮੁਆਇਨਾ ਵੀ ਕੀਤਾ ਅਤੇ ਕਿਹਾ ਵਿਰਾਸਤੀ ਇਮਾਰਤਾਂ ਦੀ ਸਾਂਭ ਸੰਭਾਲ ਲਈ ਅਸੀਂ ਹਮੇਸ਼ਾ ਯਤਨਸ਼ੀਲ ਰਹਾਂਗੇ I ਸਿਮਰਨਜੀਤ ਸਿੰਘ ਮਾਨ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਬਾਰੇ ਉਹਨਾਂ ਦੀ ਆਪਣੀ ਸੋਚ ਹੈ I ਅਸੀਂ ਸ਼ਹੀਦ ਭਗਤ ਸਿੰਘ ਜੀ ਨੂੰ ਆਪਣਾ ਆਦਰਸ਼ ਮੰਨਦੇ ਹਾਂ I