ਸ੍ਰੀ ਫਤਿਹਗੜ੍ਹ ਸਾਹਿਬ: ਮਨੁੱਖੀ ਅਧਿਕਾਰਾਂ ਦੇ ਹੱਕਾਂ ਦੀ ਰਾਖੀ ਦਾ ਸੁਨੇਹਾ ਦਿੰਦੀ ਦੀਵਾਨ ਟੋਡਰ ਮੱਲ ਦੀ ਜਹਾਜ਼ੀ ਹਵੇਲੀ ਦੇ ਚੱਲ ਰਹੇ ਨਿਰਮਾਣ ਕਾਰਜਾਂ ਦੌਰਾਨ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ, ਵਿਧਾਇਕ ਲਖਬੀਰ ਸਿੰਘ ਰਾਏ ਅਤੇ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਸਮੇਤ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਦੌਰਾ ਕੀਤਾ ਗਿਆ। ਇਸ ਮੌਕੇ ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਮਾਨ ਨੇ ਦੀਵਾਨ ਟੋਡਰ ਮਲ ਦੀ ਵਿਰਾਸਤੀ ਫਾਊਂਡੇਸ਼ਨ ਵੱਲੋਂ ਕੀਤੀ ਜਾ ਰਹੀ ਸੇਵਾ ਲਈ 11 ਲੱਖ ਰੁਪਏ ਦਾ ਚੈੱਕ ਵੀ ਫਾਊਂਡੇਸ਼ਨ ਨੂੰ ਸੌਂਪਿਆ। ਇਸ ਮੌਕੇ ਬੋਲਦਿਆਂ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਵੱਲੋਂ ਦੀਵਾਨ ਟੋਡਰ ਮੱਲ ਜੀ ਦੀ ਜਹਾਜ਼ੀ ਹਵੇਲੀ ਦੀ ਸਾਂਭ ਸੰਭਾਲ 'ਤੇ ਪੁਨਰ ਨਿਰਮਾਣ ਦੇ ਕੀਤੇ ਜਾ ਰਹੇ ਹਨ ਜੋ ਬਹੁਤ ਦੀ ਸ਼ੰਲਾਘਾਯੋਗ ਹਨ।