Random Video

ਪੰਚਾਇਤੀ ਵਿਭਾਗ ਨੇ ਜ਼ਮੀਨ 'ਤੇ ਕੀਤਾ ਨਾਜਾਇਜ਼ ਕਬਜ਼ਾ ਛੁਡਵਾਇਆ, ਚਲਾਇਆ ਬੁਲਡੋਜ਼ਰ

2025-06-11 0 Dailymotion

ਮਾਨਸਾ: ਜ਼ਿਲ੍ਹੇ ਦੇ ਪਿੰਡ ਖੁਡਾਲ ਕਲਾਂ ਵਿਖੇ ਪੰਚਾਇਤੀ ਜ਼ਮੀਨ ਉੱਤੇ ਕੀਤੀ ਗਈ ਨਜਾਇਜ਼ ਉਸਾਰੀ ਵਿਭਾਗ ਵੱਲੋਂ ਢਹਿ-ਢੇਰੀ ਕੀਤੀ ਗਈ ਹੈ। ਪੰਚਾਇਤੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਜੈ ਸਿੰਘ ਨੇ ਪੰਚਾਇਤੀ ਜ਼ਮੀਨ ਉੱਤੇ ਤਿੰਨ ਮਰਲੇ ਦਾ ਨਜਾਇਜ਼ ਕਬਜ਼ਾ ਪਿਛਲੇ ਲੰਬੇ ਸਮੇਂ ਤੋਂ ਕੀਤਾ ਗਿਆ ਸੀ, ਜਿਸ ਨੂੰ ਅੱਜ ਛੁਡਵਾਇਆ ਗਿਆ ਹੈ। ਉਨ੍ਹਾਂ ਜੇਕਰ ਕਿਸੇ ਵੀ ਹੋਰ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕੀਤਾ ਹੋਇਆ ਹੈ ਤਾਂ ਉਸ ਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਐਸਪੀਡੀ ਮਨਮੋਹਨ ਸਿੰਘ ਨੇ ਕਿਹਾ ਕਿ ਪੰਚਾਇਤੀ ਵਿਭਾਗ ਵੱਲੋਂ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਹਟਾਉਣ ਦੇ ਲਈ ਪੁਲਿਸ ਸੁਰੱਖਿਆ ਦੀ ਮੰਗ ਕੀਤੀ ਗਈ ਸੀ। ਜਿਸ ਦੇ ਤਹਿਤ ਉਨ੍ਹਾਂ ਵੱਲੋਂ ਪਹੁੰਚ ਕੇ ਪੁਲਿਸ ਫੋਰਸ ਤੈਨਾਤ ਕੀਤੀ ਗਈ।