Random Video

ਜੇਕਰ ਮੰਡੀ ਗੋਬਿੰਦਗੜ੍ਹ ਦੇ ਖਾਲਸਾ ਸਕੂਲ ਵਿੱਚ ਨਿਰੰਕਾਰੀਆਂ ਦਾ ਸਮਾਗਮ ਹੋਇਆ ਤਾਂ ਹੋ ਸਕਦਾ ਹੈ ਟਕਰਾਅ, ਐਸਡੀਐਮ ਨੂੰ ਦਿੱਤਾ ਮੰਗ ਪੱਤਰ

2025-06-23 1 Dailymotion

ਸ੍ਰੀ ਫਤਿਹਗੜ੍ਹ ਸਾਹਿਬ: ਸੰਤ ਨਿਰੰਕਾਰੀ ਸਤਿਸੰਗ ਭਵਨ ਸ਼ਾਖਾ ਮੰਡੀ ਗੋਬਿੰਦਗੜ੍ਹ ਵੱਲੋਂ 26 ਜੂਨ ਨੂੰ ਮੰਡੀ ਗੋਬਿੰਦਗੜ੍ਹ ਦੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਿਰੰਕਾਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸਦੇ ਵਿਰੋਧ ਵਿੱਚ ਅੱਜ ਅਕਾਲੀ ਦਲ ਸੁਤੰਤਰ ਵੱਲੋਂ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ ਵਿੱਚ ਐੱਸਡੀਐੱਮ ਅਮਲੋਹ ਨੂੰ ਮੰਗ ਪੱਤਰ ਦੇ ਕੇ ਇਸ ਸਮਾਗਮ ਦਾ ਸਥਾਨ ਬਦਲਣ ਦੀ ਮੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਨੇ ਕਿਹਾ ਕਿ ਸੰਤ ਨਿਰੰਕਾਰੀ ਭਵਨ ਸਾਖਾ ਮੰਡੀ ਗੋਬਿੰਦਗੜ੍ਹ ਦੇ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿੱਚ ਨਿਰੰਕਾਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਦਾ ਉਹ ਵਿਰੋਧ ਕਰਦੇ ਹਨ। ਉਨ੍ਹਾਂ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਰੰਕਾਰੀਆਂ ਨੂੰ 1978 ਦੇ ਕਾਂਡ ਤੋਂ ਬਾਅਦ ਪੰਥ ਵਿੱਚੋਂ ਛੇਕਿਆ ਗਿਆ ਸੀ।