Random Video

ਪਿੰਡ ਦੇ ਸਰਪੰਚ ਨੂੰ ਨਹੀਂ ਰਿਹਾ ਕਿਸੇ ਦਾ ਡਰ ਖੌਫ, ਕੀਤੇ ਹਵਾਈ ਫਾਇਰ, ਮਾਮਲਾ ਦਰਜ

2025-06-27 12 Dailymotion

ਅੰਮ੍ਰਿਤਸਰ: ਅਜਨਾਲਾ ਹਲਕੇ ਵਿੱਚ ਆਉਦੇ ਜੌਨਸ ਮੁਹਾਰ ਪਿੰਡ ਵਿੱਚ ਇੱਕ ਸਰਪੰਚ ਨੇ ਜਨਤਕ ਤੌਰ 'ਤੇ ਹਵਾ ਵਿੱਚ ਗੋਲੀਆਂ ਚਲਾਈਆਂ ਹਨ, ਲੱਗਦਾ ਹੈ ਕਿ ਸਰਪੰਚ ਨੂੰ ਪੁਲਿਸ ਦਾ ਕੋਈ ਡਰ ਖੌਫ ਨਹੀਂ ਹੈ। ਜਿਸਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਸਰਪੰਚ ਕਮਰੇ ਵਿੱਚੋਂ ਬਾਹਰ ਆ ਕੇ ਖੁੱਲ੍ਹੇਆਮ ਹਵਾ ਵਿੱਚ 5 ਤੋਂ 6 ਗੋਲੀਆਂ ਚਲਾਉਂਦਾ ਹੈ। ਜਿਸ ਨਾਲ ਪਿੰਡ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ, ਜਦੋਂ ਕਿ ਪੁਲਿਸ ਨੇ ਸੀਸੀਟੀਵੀ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਅਜਨਾਲਾ ਦੇ ਡੀਐਸਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਜੌਂਸ ਮੁਹਾਰ ਵਿੱਚ ਇੱਕ ਮਜੂਦਾ ਸਰਪੰਚ ਅਮਰਜੀਤ ਸਿੰਘ ਹੈ, ਜਿਸਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਹਵਾ ਵਿੱਚ ਗੋਲੀਆਂ ਚਲਾਉਂਦੇ ਦਿਖਾਈ ਦੇ ਰਹੇ ਹਨ, ਜਿਸ ਕਾਰਨ ਅਸੀਂ ਤੁਰੰਤ ਕਾਰਵਾਈ ਕਰਦਿਆਂ ਮੌਜੂਦਾ ਸਰਪੰਚ ਅਮਰਜੀਤ ਸਿੰਘ ਵਿਰੁੱਧ ਕੇਸ ਦਰਜ ਕੀਤਾ ਹੈ।